ਸਿਆਟਲ ਦੇ ਗੁਰਦੁਆਰਾ ਮੈਰਿਸਵਿਲ ਵਿਖੇ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

* ਬਲਬੀਰ ਸਿੰਘ ਉਸਮਾਨਪੁਰ ਨੇ ਕੀਤੀ ਅਪੀਲ, ਨਿਤ ਦਿਨ ਥਾਂ ਥਾ ਖੁਲਦੇ ਅਖੌਤੀ ਡੇਰਿਆਂ ਤੋਂ ਸਚੇਤ ਰਹੇ ਸੰਗਤ

                        ਸਿਆਟਲ/ ਪ੍ਰਤੀਨਿਧ

ਸਥਾਨਕ ਮੇਰਿਸਵਿਲ ਵਿਖੇ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਰਮੇਲ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਸ਼ਬਦ ਕੀਰਤਨ ਨਾਲ ਨਿਹਾਲ ਕੀਤਾ।

ਉਪਰੰਤ  ਪ੍ਰਸਿੱਧ ਪ੍ਰਚਾਰਕ ਭਾਈ ਇੰਦਰਜੀਤ ਸਿੰਘ ਬੱਲੋਵਾਲ ਦੇ  ਕਵੀਸ਼ਰੀ ਜਥੇ ਨੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ।

ਇਸ ਮੌਕੇ ਗੁਰੂ ਘਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਉੱਘੇ ਕਾਰੋਬਾਰੀ ਅਤੇ ਸਮਾਜ ਸੇਵਕ ਬਲਵੀਰ ਸਿੰਘ ਉਸਮਾਨਪੁਰ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਆਈਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਅਪੀਲ ਕੀਤੀ। ਉਨ੍ਹਾਂ ਸੰਗਤਾਂ ਨੂੰ ਨਿਤ ਦਿਨ ਥਾਂ-ਥਾਂ ਖੁੱਲ੍ਹ ਰਹੇ ਅਖੌਤੀ ਡੇਰਿਆਂ ਤੋਂ ਵੀ ਸਚੇਤ ਰਹਿਣ ਦੀ ਬੇਨਤੀ ਕੀਤੀ।

ਇਸ ਮੌਕੇ ਸਟੇਜ ਦੀ ਕਾਰਵਾਈ ਗੁਰਵਿੰਦਰ ਸਿੰਘ ਧਾਲੀਵਾਲ ਤੇ ਹਰਚਰਨ ਸਿੰਘ ਸੰਧੂ ਨੇ ਸੰਭਾਲੀ।

 

You May Also Like