ਆਪ ਨੇ ਗੈਰ-ਪੰਜਾਬੀਆਂ ਨੂੰ ਰਾਜ ਸਭਾ ਉਮੀਦਵਾਰ ਬਣਾ ਕੇ ਲੋਕ ਫਤਵੇਂ ਦਾ ਅਪਮਾਨ ਕੀਤਾ: ਪਰਗਟ ਸਿੰਘ

ਜਲੰਧਰ/ ਮੈਟਰੋ ਬਿਉਰੋ
ਸਾਬਕਾ ਸਿੱਖਿਆ ਮੰਤਰੀ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ  ਪਰਗਟ ਸਿੰਘ ਨੇ ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਤੋਂ ਰਾਜ ਸਭਾ ਦੇ ਐਲਾਨੇ ਉਮੀਦਵਾਰਾਂ ਬਾਰੇ ਟਿੱਪਣੀ ਕਰਦਿਆ ਕਿਹਾ ਹੈ ਕਿ ਆਪ ਨੇ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਗਏ ਫਤਵੇਂ ਨਾਲ ਧੋਖਾ ਕੀਤਾ ਹੈ।

ਪਰਗਟ ਨੇ ਇੱਕ ਟਵੀਟ ਵਿੱਚ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਆਪਣਾ ਅਸਲੀ ਚਿਹਰਾ ਦਿਖਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਦੋ ਅਜਿਹੇ ਉਮੀਦਵਾਰ ਵੀ ਹਨ ਜਿੰਨ੍ਹਾਂ ਦਾ ਪੰਜਾਬ ਦੇ ਨਾਲ ਕੋਈ ਵਾਹ ਵਾਸਤਾ ਨਹੀਂ ਹੈ।ਗੱਲਬਾਤ ਦੌਰਾਨ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ 92 ਵਿਧਾਨ ਸਭਾ ਦੀਆਂ ਸੀਟਾਂ ਜਿਤਾ ਕੇ ਪੰਜਾਬ ਦੇ ਭਵਿੱਖ ਨੂੰ ਬੇਹਤਰ ਬਣਾਉਣ ਲਈ ਇਤਿਹਾਸਕ ਫਤਵਾ ਦਿੱਤਾ ਸੀ ।ਉਨ੍ਹਾਂ ਕਿਹਾ ਕਿ ਜਿਹੜੇ ਪੰਜਾਬੀ ਨਹੀਂ ਹਨ ਉਹ ਭਲਾ ਰਾਜ ਸਭਾ ਵਿੱਚ ਪੰਜਾਬ ਦੇ ਮੁੱਦਿਆ ਨੂੰ ਕਿਵੇਂ ਰੱਖਣਗੇ।ਉਨ੍ਹਾਂ ਕਿਹਾ ਕਿ ਰਾਜ ਸਭਾ ਇੱਕ ਅਜਿਹਾ ਕੌਮੀ ਮੰਚ ਹੈ ਜਿੱਥੇ ਚੁਣਕੇ ਜਾਣ ਵਾਲੇ ਮੈਂਬਰ ਆਪੋ ਆਪਣੇ ਸੂਬਿਆਂ ਦੇ ਹੱਕਾਂ ਹਿੱਤਾਂ ਦੀ ਰਾਖੀ ਕਰਦੇ ਹਨ ਤੇ ਉਥੋਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੇਸ਼ ਦੇ ਸਾਹਮਣੇ ਰੱਖਦੇ ਹਨ।

You May Also Like