ਜਲੰਧਰ/ਮੈਟਰੋ ਐਨਕਾਊਂਟਰ ਬਿਊਰੋ
ਸਾਮਾਜਿਕ ਸਮਾਨਤਾ ਦੇ ਸਿਧਾਂਤ ਦੇ ਮੋਢੀ ਸ੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਪੁਰਬ ਦੇ ਸ਼ੁਭ ਦਿਹਾੜੇ ‘ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਹਗਾ ਨੇ ਸ੍ਰੀ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਉਨ੍ਹਾਂ ਨਾਲ ਭਾਜਪਾ ਨੇੇੇਤਾ ਜੋਗੀ ਤੱਲ੍ਹਣ ਤੇ ਹੋਰ ਹਾਜ਼ਰ ਸਨ। ਬਾਹਗਾ ਨੇ ਸਾਥੀਆਂ ਸਮੇਤ , ਪ੍ਰਕਾਸ਼ ਪੁਰਬ ਨੂੰ ਸਮਰਪਤ ਸ਼ੋਭਾ ਯਾਤਰਾ ਵਿੱਚ ਭਾਗ ਲਿਆ।ਪ੍ਰਬੰਧਕਾਂ ਵੱਲੋਂ ਇਸ ਮੌਕੇ ਸਾਰਿਆਂ ਦਾ ਸਨਮਾਨ ਵੀ ਕੀਤਾ ਗਿਆ।
ਰਾਜੇਸ਼ ਬਾਹਗਾ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੇ ਸਮੇਂ ਵਿੱਚ ਨਾ-ਬਰਾਬਰੀ ‘ਤੇ ਆਧਾਰਿਤ ਸਮਾਜਿਕ ਅਤੇ ਆਰਥਿਕ ਵਿਵਸਥਾ ਨੂੰ ਸੱਟ ਮਾਰੀ ਸੀ। ਰਾਜੇਸ਼ ਬਾਗਾ ਨੇ ਗੁਰੂ ਜੀ ਦੇ ਕਹੇ ਬਚਨ ‘ਐਸਾ ਚਾਹੂੰ ਰਾਜ ਮੈਂ, ਜਹਾਂ ਮਿਲੈ ਸਭਨ ਕੋ ਅੰਨ ਛੋਟ ਬੜਨ ਸਮ ਬਸੇ ਰਵਿਦਾਸ ਰਹੇ ਪ੍ਰਸੰਨ’ ਦਾ ਜਿਕਰ ਕਰਦਿਆਂ ਕਿਹਾ ਕਿ ਇਹਨਾਂ ਬਚਨਾਂ ਰਾਹੀਂ ਗੁਰੂ ਰਵਿਦਾਸ ਜੀ ਨੇ ਸਮਾਜਿਕ ਅਤੇ ਆਰਥਿਕ ਅਸਮਾਨਤਾ ਨੂੰ ਮਿਟਾਉਣ ਅਤੇ ਸਮਾਜਿਕ ਅਤੇ ਆਰਥਿਕ ਸਮਰੱਥਾ ਪੈਦਾ ਕਰਨ ਦੀ ਵਕਾਲਤ ਕੀਤੀ ਹੈ। ਆਪਣੇ ਸਤਿਸੰਗ ਅਤੇ ਕੀਰਤਨ ਰਾਹੀਂ ਗੁਰੂ ਰਵਿਦਾਸ ਜੀ ਨੇ ਨਿਰਗੁਣ ਭਗਤੀ ਕਰਦੇ ਹੋਏ ਥਾਂ-ਥਾਂ ਘੁੰਮ ਕੇ ਦੇਸ਼ ਦੇ ਦਲਿਤ ਦੱਬੇ-ਕੁਚਲੇ ਸਮਾਜ ਨੂੰ ਜਗਾਉਣ ਦਾ ਕੰਮ ਕੀਤਾ। ਅੱਜ ਵੀ ਉਨ੍ਹਾਂ ਦੇ ਜੀਵਨ ਅਤੇ ਸੰਘਰਸ਼ ਤੋਂ ਪ੍ਰੇਰਨਾ ਲੈ ਕੇ ਸਮਾਜ ਨੂੰ ਜਾਗਰੂਕ ਕਰਨ ਦੀ ਲੋੜ ਹੈ।
ਉਨ੍ਹਾਂ ਸਾਰਿਆਂ ਨੂੰ ਗੁਰੂ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਅਤੇ ਆਪਣੇ ਗੁਰੂਆਂ ਅਤੇ ਮਹਾਂਪੁਰਖਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸੰਘਰਸ਼ਾਂ ਤੋਂ ਪ੍ਰੇਰਨਾ ਲੈਂਦਿਆਂ ਸਮਾਜ ਵਿੱਚ ਪ੍ਰਚਲਿਤ ਜਾਤੀਵਾਦ ਅਤੇ ਹੋਰ ਅਸਮਾਨਤਾਵਾਂ ਨੂੰ ਦੂਰ ਕਰਨ ਦੀ ਅਪੀਲ ਵੀ ਕੀਤੀ।