ਗੁਰੂ ਘਰ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਉਸਮਾਨਪੁਰ ਨੇ ਕਿਹਾ, ਭਾਰਤ ਸਰਕਾਰ ਸਿੱਖਾਂ ਪ੍ਰਤੀ ਸਕਾਰਾਤਮਕ ਰਵਈਆ ਰੱਖਕੇ ਉਹਨੂੰ ਨਾਲ ਲਏ
ਸਿਆਟਲ/ਮੈਟਰੋ ਐਨਕਾਊਂਟਰ ਨੈਟਵਰਕ–
ਸਿਆਟਲ ਦੇ ਮੌਕੇ ਗੁਰੂ ਘਰ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਵਿੱਚ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਜਾਏ ਦੀਵਾਨ ‘ਚ ਪ੍ਰਸਿੱਧ ਕੀਰਤਨੀਏ ਭਾਈ ਸੋਹਨ ਸਿੰਘ ਅਰਸ਼ ਚੰਡੀਗੜ੍ਹ ਵਾਲੇ ਅਤੇ ਭਾਈ ਰੁਮੇਲ ਸਿੰਘ ਖ਼ਾਲਸਾ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਉੱਘੇ ਸਮਾਜਸੇਵੀ ਅਤੇ ਸਥਾਪਤ ਕਾਰੋਬਾਰੀ ਬਲਬੀਰ ਸਿੰਘ ਉਸਮਾਨਪੁਰ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੀ ਸ਼ਹਾਦਤ ਨੂੰ ਸਿਜਦਾ ਕੀਤਾ ਅਤੇ ਉਨ੍ਹਾਂ ਸਿੱਖ ਪੰਥ ਨੂੰ ਅਪੀਲ ਕੀਤੀ ਕਿ ਹੁਣ ਸਮਾਂ ਹੈ ਸਾਨੂੰ ਸਾਰਿਆਂ ਨੂੰ ਆਪਸੀ ਮੱਤਭੇਦ ਭੁਲਾ ਕੇ ਪੰਥਕ ਏਕਤਾ ਕਰਨੀ ਚਾਹੀਦੀ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾ ਨੂੰ ਤੁਰੰਤ ਰਿਹਾਅ ਕਰੇ ਅਤੇ ਸਿੱਖਾਂ ਵਿੱਚ ਬੇਗਾਨਗੀ ਦਾ ਅਹਿਸਾਸ ਖਤਮ ਕਰਾਉਣ ਲਈ ਉਪਰਾਲੇ ਕਰੇ।
ਸਟੇਜ ਦੀ ਸੇਵਾ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਾਲੀਵਾਲ ਅਤੇ ਸਕੱਤਰ ਹਰਚਰਨ ਸਿੰਘ ਸੰਧੂ ਨੇ ਬਾਖੂਬੀ ਨਿਭਾਈ। ਲੰਗਰਾਂ ਦੀ ਸੇਵਾ ਰਣਜੀਤ ਸਿੰਘ ਚੀਮਾ ਨੇ ਨਿਭਾਈ। ਅੱਜ ਵੱਡੀ ਗਿਣਤੀ ‘ਚ ਸੰਗਤਾਂ ਨੇ ਗੁਰੂ ਘਰ ਸਿਜਦਾ ਕੀਤਾ।