ਜਲੰਧਰ / ਮੈਟਰੋ ਸਮਾਚਾਰ ਸੇਵਾ
ਸਥਾਨਕ ਬੂਟਾ ਮੰਡੀ ਵਿਖੇ ਅੱਜ ਡਾਕਟਰ ਅੰਬੇਡਕਰ ਸੈਨਾ ਯੁਨਾਈਟਡ ਪੰਜਾਬ ਦੇ ਦਫ਼ਤਰ ਵਿੱਚ ਸੈਨਾ ਦੇ ਪ੍ਰਧਾਨ ਅਮਿਤ ਸੁਮਨ ਅਤੇ ਉਨ੍ਹਾਂ ਦੇ ਸਾਥੀਆਂ ਨੇ ਭਾਜਪਾ ਦੇ ਸੂਬਾਈ ਜਨਰਲ ਸੱਕਤਰ ਰਾਜੇਸ਼ ਬਾਘਾ ਨਾਲ ਸਮਾਜਿਕ ਮੁੱਦਿਆਂ ਤੇ ਚਰਚਾ ਕੀਤੀ।
ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦੱਸਿਆ ਗਿਆ ਕਿ ਮੀਟਿੰਗ ਵਿੱਚ ਰਾਜੇਸ ਬਾਘਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਚ ਸਮਾਜਿਕ ਜਥੇਬੰਦੀਆਂ ਨੂੰ ਨਾਲ ਲੈ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਸਿੱਖਿਆ ਅਤੇ ਰੁਜ਼ਗਾਰ ਵਾਸਤੇ ਨੌਜਵਾਨਾਂ ਨੂੰ ਲਾਮਬੰਦ ਕਰਨਗੇ ਤਾਂ ਜੋ ਲੋੜਵੰਦ ਨੌਜਵਾਨ ਨੂੰ ਇਹਨਾਂ ਸਕੀਮਾਂ ਦਾ ਲਾਭ ਮਿਲ ਸਕੇ।
ਮੀਟਿੰਗ ਦੀ ਸਮਾਪਤੀ ਤੋਂ ਬਾਅਦ ਰਾਜੇਸ਼ ਬਾਘਾ ਨੂੰ ਡਾਕਟਰ ਅੰਬੇਡਕਰ ਸੈਨਾ ਵੱਲੋਂ ਸਨਮਾਨਤ ਕੀਤਾ ਗਿਆ।