ਸੁਲਤਾਨਪੁਰ ਲੋਧੀ/ ਮੈਟਰੋ ਬਿਊਰੋ
ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਵਿਆਹ ਦੀ ਮੁਬਾਰਕਬਾਦ ਦਿੱਤੀ ਹੈ।
ਉਹਨਾਂ ਨੇ ਸੁਭਾਗੀ ਜੋੜੀ ਨੂੰ ਆਸ਼ੀਰਵਾਦ ਦਿੰਦਿਆ ਕਿਹਾ ਕਿ ਇਹ ਮੁਬਾਰਕ ਰਿਸ਼ਤਾ ਬਣਿਆ ਰਹੇ। ਸੰਤ ਸੀਚੇਵਾਲ ਨੇ ਕਿਹਾ ਕਿ ਸ. ਭਗਵੰਤ ਮਾਨ ਜ਼ਮੀਨ ਨਾਲ ਜੁੜੇ ਹੋਏ ਆਗੂ ਹਨ। ਉਹਨਾਂ ਦੇ ਦਿਲ ਅੰਦਰ ਪੰਜਾਬ ਦੀ ਬੇਹਤਰੀ ਲਈ ਕੁਝ ਕਰਨ ਦੀ ਰੀਝ ਹੈ। ਉਹਨਾਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਉਹਨਾਂ ਦੀ ਕਾਮਯਾਬੀ ਲਈ ਅਰਦਾਸ ਵੀ ਕੀਤੀ।